ਨਵੀਂ ਦਿੱਲੀ, ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਐਨਫੋਰਸਮੈਨ ਡਾਇਰੈਕਟੋਰੇਟ (ਈਡੀ) ਦੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਪਹਿਲਾਂ ਦਿੱਤੀ ਗਈ ਹਿਰਾਸਤ ਦੀ ਮਿਆਦ ਖਤਮ ਹੋਣ 'ਤੇ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ਦੀ ਹਿਰਾਸਤ ਵਧਾ ਦਿੱਤੀ।

ਈਡੀ ਨੇ ਕੇਜਰੀਵਾਲ ਦੀ ਹਿਰਾਸਤ ਵਧਾਉਣ ਦੀ ਮੰਗ ਕਰਦਿਆਂ ਕਿਹਾ ਕਿ ਜਾਂਚ ਅਹਿਮ ਪੜਾਅ 'ਤੇ ਹੈ।