ਬੀਜਾਪੁਰ, ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਪੋਲ ਡਿਊਟੀ ’ਤੇ ਤਾਇਨਾਤ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਦਾ ਇੱਕ ਜਵਾਨ ਉਸ ਸਮੇਂ ਜ਼ਖ਼ਮੀ ਹੋ ਗਿਆ ਜਦੋਂ ਅੰਡਰ ਬੈਰੇ ਗ੍ਰੇਨੇਡ ਲਾਂਚਰ (ਯੂਬੀਜੀਐਲ) ਦਾ ਇੱਕ ਗੋਲਾ ਗਲਤੀ ਨਾਲ ਫਟ ਗਿਆ।

ਉਨ੍ਹਾਂ ਦੱਸਿਆ ਕਿ ਸੀਆਰਪੀਐਫ ਦੀ 196ਵੀਂ ਬਟਾਲੀਅਨ ਨਾਲ ਸਬੰਧਤ ਜ਼ਖ਼ਮੀ ਜਵਾਨ ਦਾ ਮੁੱਢਲਾ ਇਲਾਜ ਕੀਤਾ ਗਿਆ ਅਤੇ ਉਸ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

ਉਸ ਨੇ ਦੱਸਿਆ ਕਿ ਇਹ ਘਟਨਾ ਉਸੂਰ ਪੁਲਿਸ ਸਟੇਸ਼ਨ ਦੇ ਅਧੀਨ ਗਾਲਗਾਮ ਪਿੰਡ ਦੇ ਨੇੜੇ ਉਸ ਸਮੇਂ ਵਾਪਰੀ ਜਦੋਂ ਸੁਰੱਖਿਆ ਕਰਮਚਾਰੀਆਂ ਦੀ ਇੱਕ ਟੀਮ ਇੱਕ ਪੋਲਿੰਗ ਬੂਥ ਤੋਂ ਲਗਭਗ 500 ਮੀਟਰ ਦੀ ਦੂਰੀ 'ਤੇ ਖੇਤਰ ਦੇ ਦਬਦਬੇ ਦੀ ਮੁਹਿੰਮ 'ਤੇ ਨਿਕਲ ਰਹੀ ਸੀ।

ਬੀਜਾਪੁਰ ਜ਼ਿਲ੍ਹਾ ਨਕਸਲ ਪ੍ਰਭਾਵਿਤ ਬਸਤਰ ਲੋਕ ਸਭਾ ਹਲਕੇ ਵਿੱਚ ਆਉਂਦਾ ਹੈ ਜਿੱਥੇ ਆਮ ਚੋਣਾਂ ਦੇ ਪਹਿਲੇ ਪੜਾਅ ਵਿੱਚ ਵੋਟਿੰਗ ਚੱਲ ਰਹੀ ਸੀ।