ਨਵੀਂ ਦਿੱਲੀ, ਜਸਟਿਸ ਸ਼ੀਲ ਨਾਗੂ ਨੂੰ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ, ਇਹ ਜਾਣਕਾਰੀ ਕਾਨੂੰਨ ਮੰਤਰਾਲੇ ਨੇ ਦਿੱਤੀ ਹੈ।

ਜਸਟਿਸ ਨਾਗੂ ਇਸ ਸਮੇਂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਹਨ।

ਸੁਪਰੀਮ ਕੋਰਟ ਕਾਲੇਜੀਅਮ ਨੇ ਪਿਛਲੇ ਸਾਲ 27 ਦਸੰਬਰ ਨੂੰ ਉਨ੍ਹਾਂ ਦੇ ਨਾਂ ਦੀ ਸਿਫਾਰਿਸ਼ ਕੀਤੀ ਸੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਦੀ ਤਰੱਕੀ ਦੀ ਸਿਫ਼ਾਰਸ਼ ਕੀਤੀ ਗਈ ਸੀ।