ਨਵੀਂ ਦਿੱਲੀ, ਦਿੱਲੀ ਭਾਜਪਾ ਦੇ ਨੇਤਾਵਾਂ ਅਤੇ ਸੰਸਦ ਮੈਂਬਰਾਂ ਨੇ ਪਾਰਟੀ ਵਰਕਰਾਂ ਨਾਲ ਸੋਮਵਾਰ ਨੂੰ ਦਿੱਲੀ ਭਰ 'ਚ ਪ੍ਰਦਰਸ਼ਨ ਕੀਤਾ ਅਤੇ ਸ਼ਹਿਰ 'ਚ ਪਾਣੀ ਦੇ ਸੰਕਟ ਨੂੰ ਲੈ ਕੇ 'ਆਪ' ਸਰਕਾਰ ਦੀ ਆਲੋਚਨਾ ਕੀਤੀ।

ਗੰਦੇ ਪਾਣੀ ਦੀਆਂ ਬੋਤਲਾਂ ਲੈ ਕੇ, ਭਾਜਪਾ ਦੇ ਪ੍ਰਦਰਸ਼ਨਕਾਰੀਆਂ ਨੇ 'ਆਪ' ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਰਾਸ਼ਟਰੀ ਰਾਜਧਾਨੀ 'ਚ ਪਾਣੀ ਦੀ ਕਮੀ ਦੇ ਰੋਸ ਵਜੋਂ 'ਮਟਕੇ' (ਮਿੱਟੀ ਦੇ ਘੜੇ) ਦੀ ਭੰਨਤੋੜ ਕੀਤੀ।

ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਟੂਟੀਆਂ ਦਾ ਗੰਦਾ ਪਾਣੀ ਪੀਣ ਲਈ ਮਜਬੂਰ ਹੋ ਕੇ ਲੋਕ ਬਿਮਾਰ ਹੋ ਰਹੇ ਹਨ।

ਗੀਤਾ ਕਲੋਨੀ ਵਿੱਚ ਇੱਕ ਪ੍ਰਦਰਸ਼ਨ ਦੌਰਾਨ, ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਦਾਅਵਾ ਕੀਤਾ ਕਿ ਹਰਿਆਣਾ ਯਮੁਨਾ ਵਿੱਚ ਦਿੱਲੀ ਦੇ ਪਾਣੀ ਦਾ ਪੂਰਾ ਹਿੱਸਾ ਛੱਡ ਰਿਹਾ ਹੈ।

ਸਚਦੇਵਾ ਨੇ ਦੋਸ਼ ਲਾਇਆ, "ਇਹ ਪਾਣੀ ਟੈਂਕਰ ਮਾਫੀਆ ਵੱਲੋਂ ਦਿੱਲੀ ਵਿੱਚ ਦਾਖਲ ਹੋਣ ਤੋਂ ਬਾਅਦ ਚੋਰੀ ਕੀਤਾ ਜਾਂਦਾ ਹੈ ਕਿਉਂਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਉਨ੍ਹਾਂ ਨਾਲ ਹੱਥ ਮਿਲਾਉਂਦੇ ਹਨ।"

ਪਾਰਟੀ ਦੇ ਸੰਸਦ ਮੈਂਬਰ ਮਨੋਜ ਤਿਵਾੜੀ, ਬਾਂਸੂਰੀ ਸਵਰਾਜ, ਰਾਮਵੀਰ ਸਿੰਘ ਬਿਧੂੜੀ, ਪ੍ਰਵੀਨ ਖੰਡੇਲਵਾਲ ਅਤੇ ਯੋਗੇਂਦਰ ਚੰਦੋਲੀਆ ਨੇ ਵੀ ਵੱਖ-ਵੱਖ ਥਾਵਾਂ 'ਤੇ ਕੀਤੇ ਗਏ ਪ੍ਰਦਰਸ਼ਨਾਂ 'ਚ ਹਿੱਸਾ ਲਿਆ।