ਪੁਲਸ ਮੁਤਾਬਕ ਸੋਮਵਾਰ ਸ਼ਾਮ ਨੂੰ ਦਵਾਰਕਾ ਦੇ ਸੈਕਟਰ-13 ਸਥਿਤ ਦਿੱਲੀ ਡਿਵੈਲਪਮੈਂਟ ਅਥਾਰਟੀ (ਡੀਡੀਏ) ਦੇ ਪਾਰਕ ਦੀ ਕੰਧ 'ਤੇ ਗ੍ਰਾਫਿਟੀ ਪਾਈ ਗਈ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, "ਦਵਾਰਕਾ ਉੱਤਰੀ ਪੁਲਿਸ ਸਟੇਸ਼ਨ ਵਿੱਚ ਭਾਰਤੀ ਦੰਡ ਵਿਧਾਨ (ਆਈਪੀਸੀ) ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ।"

ਅਧਿਕਾਰੀ ਨੇ ਅੱਗੇ ਕਿਹਾ, “ਮਾਮਲੇ ਨੂੰ ਸੁਲਝਾਉਣ ਲਈ ਇੱਕ ਪੁਲਿਸ ਟੀਮ ਦੋਸ਼ੀ ਦੀ ਪਛਾਣ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਖੇਤਰ ਵਿੱਚ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕਰ ਰਹੀ ਹੈ।”