ਪੰਜਾਬ-ਹਰਿਆਣਾ ਸਰਹੱਦ 'ਤੇ ਖਨੌਰੀ ਵਿਖੇ ਸੁਰੱਖਿਆ ਕਰਮੀਆਂ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਚਾਲੇ ਝੜਪ ਦੌਰਾਨ ਬਠਿੰਡਾ ਦੇ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ। ਝੜਪਾਂ ਵਿੱਚ 12 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ।

ਮਾਨ ਨੇ ਐਕਸ 'ਤੇ ਲਿਖਿਆ,''ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਮਿਲੇ... ਵਾਅਦੇ ਮੁਤਾਬਕ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਪਣੀ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ।

ਫਰਵਰੀ ਵਿੱਚ, ਮੁੱਖ ਮੰਤਰੀ ਨੇ ਮਰਹੂਮ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ ਵਿੱਤੀ ਸਹਾਇਤਾ ਅਤੇ ਰੁਜ਼ਗਾਰ ਸਹਾਇਤਾ ਦਾ ਐਲਾਨ ਕੀਤਾ ਸੀ।

ਖਨੌਰੀ ਸਰਹੱਦ 'ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਉਸ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮਾਨ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।