ਲੇਬਰ ਪਾਰਟੀ ਦੀ ਸ਼ਾਨਦਾਰ ਜਿੱਤ ਨੇ ਯੂਕੇ ਦੇ ਹਾਊਸ ਆਫ ਕਾਮਨਜ਼ ਵਿੱਚ ਕਮਿਊਨਿਟੀ ਮੈਂਬਰਾਂ ਲਈ ਮਹੱਤਵਪੂਰਨ ਪ੍ਰਤੀਨਿਧਤਾ ਹਾਸਲ ਕੀਤੀ ਹੈ।

ਇੱਕ ਬਿਆਨ ਵਿੱਚ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਚੋਣਾਂ ਵਿੱਚ ਸਿੱਖ ਕੌਮ ਦੀ ਇਤਿਹਾਸਕ ਪ੍ਰਾਪਤੀ ’ਤੇ ਮਾਣ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜ ਔਰਤਾਂ ਸਮੇਤ ਰਿਕਾਰਡ 10 ਸਿੱਖ ਮੈਂਬਰ ਪਾਰਲੀਮੈਂਟ ਲਈ ਚੁਣੇ ਗਏ ਹਨ, ਜੋ ਸਾਰੇ ਲੇਬਰ ਪਾਰਟੀ ਦੇ ਹਨ।

ਜ਼ਿਕਰਯੋਗ ਹੈ ਕਿ ਸਲੋਅ ਹਲਕੇ ਤੋਂ ਢੇਸੀ ਅਤੇ ਬਰਮਿੰਘਮ ਐਜਬੈਸਟਨ ਤੋਂ ਪ੍ਰੀਤ ਕੌਰ ਗਿੱਲ ਲਗਾਤਾਰ ਦੂਜੀ ਵਾਰ ਮੁੜ ਚੁਣੇ ਗਏ ਹਨ, ਜਿਨ੍ਹਾਂ ਨੇ ਯੂ.ਕੇ ਪਾਰਲੀਮੈਂਟ ਅੰਦਰ ਸਿੱਖਾਂ ਅਤੇ ਵਿਆਪਕ ਭਾਈਚਾਰੇ ਦੇ ਮੁੱਦਿਆਂ ਦੀ ਵਕਾਲਤ ਜਾਰੀ ਰੱਖੀ ਹੈ।

ਇਸ ਤੋਂ ਇਲਾਵਾ, ਅੱਠ ਨਵੇਂ ਚੁਣੇ ਗਏ ਸਿੱਖ ਸੰਸਦ ਮੈਂਬਰ ਪਹਿਲੀ ਵਾਰ ਸੰਸਦ ਵਿਚ ਦਾਖਲ ਹੋ ਰਹੇ ਹਨ, ਜੋ ਉਨ੍ਹਾਂ ਦੇ ਭਾਈਚਾਰੇ ਲਈ ਇਕ ਮਹੱਤਵਪੂਰਨ ਮੀਲ ਪੱਥਰ ਹੈ।

ਵਿਸ਼ਵ ਗਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਬਲਜੀਤ ਸਿੰਘ ਨੇ ਵੀ ਬਰਤਾਨੀਆ ਦੇ ਵੋਟਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਸਿੱਖ ਆਗੂਆਂ 'ਤੇ ਭਰੋਸਾ ਜਤਾਇਆ ਜੋ ਬਰਤਾਨੀਆ ਵਿਚ ਤਬਦੀਲੀ, ਏਕਤਾ ਅਤੇ ਤਰੱਕੀ ਦੇ ਚੈਂਪੀਅਨ ਹਨ।