ਨਵੀਂ ਦਿੱਲੀ, ਭਾਰੀ ਮੀਂਹ ਕਾਰਨ ਰਾਸ਼ਟਰੀ ਰਾਜਧਾਨੀ ਦੇ ਜਲ-ਥਲ ਹੋ ਜਾਣ ਅਤੇ ਕਈ ਇਲਾਕਿਆਂ 'ਚ ਆਵਾਜਾਈ ਠੱਪ ਹੋਣ ਤੋਂ ਬਾਅਦ ਦਿੱਲੀ ਸਰਕਾਰ ਸ਼ਹਿਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਦੁਪਹਿਰ ਨੂੰ ਹੰਗਾਮੀ ਮੀਟਿੰਗ ਕਰੇਗੀ।

ਅਧਿਕਾਰੀਆਂ ਨੇ ਦੱਸਿਆ ਕਿ ਦੁਪਹਿਰ 2 ਵਜੇ ਸਕੱਤਰੇਤ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀ ਅਤੇ ਉੱਚ ਅਧਿਕਾਰੀ ਸ਼ਾਮਲ ਹੋਣਗੇ।

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ।

ਮੀਂਹ ਕਾਰਨ ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਦਾ ਇੱਕ ਹਿੱਸਾ ਡਿੱਗ ਗਿਆ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਜ਼ਖ਼ਮੀ ਹੋ ਗਏ।

ਸਫਦਰਜੰਗ ਮੌਸਮ ਕੇਂਦਰ ਨੇ 153.7 ਮਿਲੀਮੀਟਰ ਬਾਰਿਸ਼ ਦਰਜ ਕੀਤੀ, ਜੋ ਸਵੇਰੇ 3 ਵਜੇ ਤੋਂ ਸ਼ੁਰੂ ਹੋਈ।

ਦਿੱਲੀ ਵਾਸੀਆਂ ਨੇ ਸੋਸ਼ਲ ਮੀਡੀਆ 'ਤੇ ਪਾਣੀ ਭਰੀਆਂ ਸੜਕਾਂ ਅਤੇ ਲੰਬੇ ਟ੍ਰੈਫਿਕ ਜਾਮ 'ਤੇ ਡੁੱਬੇ ਵਾਹਨਾਂ ਦੀਆਂ ਵੀਡੀਓ ਅਤੇ ਫੋਟੋਆਂ ਸਾਂਝੀਆਂ ਕੀਤੀਆਂ।