ਮੁੰਬਈ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਸ਼ੁੱਕਰਵਾਰ ਨੂੰ 2024-25 ਦੇ ਰਾਜ ਦੇ ਬਜਟ ਵਿੱਚ 21 ਤੋਂ 60 ਸਾਲ ਦੀ ਉਮਰ ਵਰਗ ਦੀਆਂ ਯੋਗ ਔਰਤਾਂ ਨੂੰ 1,500 ਰੁਪਏ ਮਹੀਨਾ ਭੱਤਾ ਦੇਣ ਵਾਲੀ ਵਿੱਤੀ ਸਹਾਇਤਾ ਯੋਜਨਾ ਦਾ ਐਲਾਨ ਕੀਤਾ।

ਵਿੱਤ ਮੰਤਰਾਲਾ ਸੰਭਾਲਣ ਵਾਲੇ ਪਵਾਰ ਨੇ ਵਿਧਾਨ ਸਭਾ 'ਚ ਆਪਣੇ ਬਜਟ ਭਾਸ਼ਣ 'ਚ ਕਿਹਾ ਕਿ 'ਮੁੱਖ ਮੰਤਰੀ ਮਾਝੀ ਲਾਡਕੀ ਬਹਿਨ ਯੋਜਨਾ' ਯੋਜਨਾ ਅਕਤੂਬਰ 'ਚ ਹੋਣ ਵਾਲੀਆਂ ਸੂਬਾਈ ਚੋਣਾਂ ਤੋਂ ਚਾਰ ਮਹੀਨੇ ਪਹਿਲਾਂ ਜੁਲਾਈ ਤੋਂ ਲਾਗੂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਲਈ 46,000 ਕਰੋੜ ਰੁਪਏ ਦਾ ਸਾਲਾਨਾ ਬਜਟ ਅਲਾਟ ਕੀਤਾ ਜਾਵੇਗਾ।

ਇੱਕ ਹੋਰ ਭਲਾਈ ਸਕੀਮ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜ ਜੀਆਂ ਦੇ ਇੱਕ ਯੋਗ ਪਰਿਵਾਰ ਨੂੰ 'ਮੁਖ ਮੰਤਰੀ ਅੰਨਪੂਰਨਾ ਯੋਜਨਾ' ਤਹਿਤ ਹਰ ਸਾਲ ਤਿੰਨ ਰਸੋਈ ਗੈਸ ਸਿਲੰਡਰ ਮੁਫ਼ਤ ਦਿੱਤੇ ਜਾਣਗੇ।