ਨਵੀਂ ਦਿੱਲੀ, ਕੇਂਦਰੀ ਦਿੱਲੀ ਦੇ ਕਨਾਟ ਪਲੇਸ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਜਨਤਕ ਖੇਤਰ ਦੇ ਬੈਂਕ ਦੇ ਏਟੀਐਮ ਵਿੱਚ ਅੱਗ ਲੱਗ ਗਈ।

ਫਾਇਰ ਬ੍ਰਿਗੇਡ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਸ਼ਾਮ 4.05 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚੀਆਂ।

ਉਨ੍ਹਾਂ ਨੇ ਦੱਸਿਆ ਕਿ ਸ਼ਾਮ 4.15 ਵਜੇ ਅੱਗ 'ਤੇ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।