ਮੀਟਿੰਗ ਵਿੱਚ ਮੁੱਖ ਮੰਤਰੀ ਯਾਦਵ ਨੇ ਧਾਰਮਿਕ ਸਥਾਨਾਂ 'ਤੇ ਨਿਰਧਾਰਤ ਨਿਯਮਾਂ ਅਨੁਸਾਰ ਲਾਊਡ ਸਪੀਕਰਾਂ ਦੀ ਵਰਤੋਂ ਸਮੇਤ ਕਈ ਦਿਸ਼ਾ-ਨਿਰਦੇਸ਼ ਪਾਸ ਕੀਤੇ।

ਉਨ੍ਹਾਂ ਡੀਜੀਪੀ ਨੂੰ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀ ਆਪੋ-ਆਪਣੇ ਖੇਤਰਾਂ ਦੇ ਪੁਲਿਸ ਥਾਣਿਆਂ ਦੀ ਅਚਨਚੇਤ ਜਾਂਚ ਕਰਨ ਨੂੰ ਯਕੀਨੀ ਬਣਾਉਣ।

ਉਨ੍ਹਾਂ ਪੁਲਿਸ ਨੂੰ ਉਨ੍ਹਾਂ ਖੇਤਰਾਂ ਦੀ ਸ਼ਨਾਖਤ ਕਰਨ ਲਈ ਵੀ ਕਿਹਾ ਜਿੱਥੇ ਅਪਰਾਧ ਦਾ ਗ੍ਰਾਫ ਵੱਧ ਗਿਆ ਹੈ ਅਤੇ ਉੱਥੇ ਸੀਸੀਟੀਵੀ ਕੈਮਰੇ ਲਗਾਏ ਜਾਣ।

ਸੀਐਮਓ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ, "ਮੁੱਖ ਮੰਤਰੀ ਮੋਹਨ ਯਾਦਵ ਨੇ ਸਬੰਧਤ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਔਰਤਾਂ ਵਿਰੁੱਧ ਅਪਰਾਧ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।"

ਜ਼ਿਕਰਯੋਗ ਹੈ ਕਿ 16 ਮਾਰਚ ਨੂੰ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਇਹ ਪਹਿਲੀ ਮੀਟਿੰਗ ਸੀ।