ਬਲਰਾਮਪੁਰ (ਯੂਪੀ), ਇੱਥੋਂ ਦੇ ਇੱਕ ਪਿੰਡ ਵਿੱਚ ਸੋਮਵਾਰ ਨੂੰ ਬਿਜਲੀ ਦੇ ਖੰਭੇ 'ਤੇ ਤਾਰਾਂ ਦੀ ਮੁਰੰਮਤ ਕਰਦੇ ਸਮੇਂ ਕਰੰਟ ਲੱਗਣ ਕਾਰਨ ਇੱਕ ਲਾਈਨਮੈਨ ਦੀ ਮੌਤ ਹੋ ਗਈ ਅਤੇ ਇੱਕ ਸਹਿ-ਕਰਮਚਾਰੀ ਬੁਰੀ ਤਰ੍ਹਾਂ ਝੁਲਸ ਗਿਆ।

ਸਰਕਲ ਅਫਸਰ (ਸੀਓ) ਪ੍ਰਮੋਦ ਕੁਮਾਰ ਨੇ ਦੱਸਿਆ ਕਿ ਅਫਜ਼ਲ (26) ਅਤੇ ਉਸ ਦਾ ਸਾਥੀ ਦੇਵੇਂਦਰ ਕੁਮਾਰ ਯਾਦਵ (30) ਲਾਈਨ ਦੀ ਮੁਰੰਮਤ ਕਰਨ ਲਈ ਬਿਜਲੀ ਦੇ ਖੰਭੇ 'ਤੇ ਚੜ੍ਹ ਰਹੇ ਸਨ ਜਦੋਂ ਅਚਾਨਕ ਬਿਜਲੀ ਸਪਲਾਈ ਮੁੜ ਸ਼ੁਰੂ ਹੋ ਗਈ।

ਕੁਮਾਰ ਨੇ ਦੱਸਿਆ ਕਿ ਬਿਜਲੀ ਦਾ ਕਰੰਟ ਲੱਗਣ ਨਾਲ ਅਫਜ਼ਲ ਖੰਭੇ ਤੋਂ ਡਿੱਗ ਗਿਆ ਅਤੇ ਉਸ ਨੂੰ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਦੇਵੇਂਦਰ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।