ਨਵੀਂ ਦਿੱਲੀ, ਲੋਕ ਸਭਾ ਨੇ ਸੋਮਵਾਰ ਨੂੰ ਭਾਰਤੀ ਕ੍ਰਿਕਟ ਟੀਮ ਨੂੰ ਟੀ-20 ਵਿਸ਼ਵ ਕੱਪ ਜਿੱਤਣ ਲਈ ਵਧਾਈ ਦਿੱਤੀ।

ਸਪੀਕਰ ਓਮ ਬਿਰਲਾ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਅਤੇ ਖਿਡਾਰੀ ਇਸ ਜਿੱਤ ਤੋਂ ਪ੍ਰੇਰਨਾ ਲੈਣਗੇ।

ਬਿਰਲਾ ਨੇ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਨੂੰ ਇਸ ਕਾਰਨਾਮੇ 'ਤੇ ਵਧਾਈ ਦਿੱਤੀ।

ਭਾਰਤ ਨੇ 29 ਜੂਨ ਨੂੰ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਸੱਤ ਦੌੜਾਂ ਨਾਲ ਹਰਾ ਕੇ 17 ਸਾਲਾਂ ਦੇ ਵਕਫੇ ਮਗਰੋਂ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ।