ਨਵੀਂ ਦਿੱਲੀ: ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਇੱਕ ਮੈਜਿਸਟਰੇਟ ਅਦਾਲਤ ਨੇ ਸੋਮਵਾਰ ਸ਼ਾਮ 4 ਵਜੇ ਤੱਕ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਕੁਮਾਰ 'ਤੇ 13 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ 'ਆਪ' ਦੇ ਰਾਜ ਸਭਾ ਮੈਂਬਰ 'ਤੇ ਹਮਲਾ ਕਰਨ ਦਾ ਦੋਸ਼ ਹੈ।

ਉਸ ਨੂੰ 24 ਮਈ ਨੂੰ ਚਾਰ ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ।

ਮੈਟਰੋਪੋਲੀਟਨ ਮੈਜਿਸਟਰੇਟ ਗੌਰਵ ਗੋਇਲ ਨੇ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ।